![]() |
![]() |
![]() |
![]() |
Page 642 ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥ ਰਾਗੁ ਸੋਰਠਿ ਵਾਰ ਮਹਲੇ ੪ ਕੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੧ ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥ ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥ ਦੇਵਰ ਜੇਠ ਮੁਏ ਦੁਖਿ ਸਸੂ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ ਕਰਮ ਮਣੀ ਸਭੁ ਸਚੁ ॥੧॥ ਮਃ ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥ ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ ਪਉੜੀ ॥ ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥ |