Page 653

ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਊਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮਿ ਭ੍ਰਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੂ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੈ ਕੀਤੈ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥ ਸਲੋਕ ਮਃ ੧ ॥ ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥ ਮਃ ੨ ॥ ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥੨॥ ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਜਾਲਿਓਨੁ ॥੨੮॥ ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ