![]() |
![]() |
![]() |
![]() |
Page 660 ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥੧॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥੩॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ |