![]() |
![]() |
![]() |
![]() |
Page 661 ਚਲਦਾ ਪਛੁਤਾਣਾ ॥੪॥ ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥ ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥ ਧਨਾਸਰੀ ਮਹਲਾ ੧ ਘਰੁ ਦੂਜਾ ੴ ਸਤਿਗੁਰ ਪ੍ਰਸਾਦਿ ॥ ਕਿਉ ਸਿਮਰੀ ਸਿਵਰਿਆ ਨਹੀ ਜਾਇ ॥ ਤਪੈ ਹਿਆਉ ਜੀਅੜਾ ਬਿਲਲਾਇ ॥ ਸਿਰਜਿ ਸਵਾਰੇ ਸਾਚਾ ਸੋਇ ॥ ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥ ਹਿਕਮਤਿ ਹੁਕਮਿ ਨ ਪਾਇਆ ਜਾਇ ॥ ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥ ਵਖਰੁ ਨਾਮੁ ਦੇਖਣ ਕੋਈ ਜਾਇ ॥ ਨਾ ਕੋ ਚਾਖੈ ਨਾ ਕੋ ਖਾਇ ॥ ਲੋਕਿ ਪਤੀਣੈ ਨਾ ਪਤਿ ਹੋਇ ॥ ਤਾ ਪਤਿ ਰਹੈ ਰਾਖੈ ਜਾ ਸੋਇ ॥੨॥ ਜਹ ਦੇਖਾ ਤਹ ਰਹਿਆ ਸਮਾਇ ॥ ਤੁਧੁ ਬਿਨੁ ਦੂਜੀ ਨਾਹੀ ਜਾਇ ॥ ਜੇ ਕੋ ਕਰੇ ਕੀਤੈ ਕਿਆ ਹੋਇ ॥ ਜਿਸ ਨੋ ਬਖਸੇ ਸਾਚਾ ਸੋਇ ॥੩॥ ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥ ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥ ਜੈਸੀ ਨਦਰਿ ਕਰੇ ਤੈਸਾ ਹੋਇ ॥ ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥ ਧਨਾਸਰੀ ਮਹਲਾ ੧ ॥ ਨਦਰਿ ਕਰੇ ਤਾ ਸਿਮਰਿਆ ਜਾਇ ॥ ਆਤਮਾ ਦ੍ਰਵੈ ਰਹੈ ਲਿਵ ਲਾਇ ॥ ਆਤਮਾ ਪਰਾਤਮਾ ਏਕੋ ਕਰੈ ॥ ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥ ਗੁਰ ਪਰਸਾਦੀ ਪਾਇਆ ਜਾਇ ॥ ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥ ਸਚਿ ਸਿਮਰਿਐ ਹੋਵੈ ਪਰਗਾਸੁ ॥ ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥ ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ ਐਸੀ ਸੇਵਕੁ ਸੇਵਾ ਕਰੈ ॥ ਜਿਸ ਕਾ ਜੀਉ ਤਿਸੁ ਆਗੈ ਧਰੈ ॥ ਸਾਹਿਬ ਭਾਵੈ ਸੋ ਪਰਵਾਣੁ ॥ ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥ ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥ ਜੋ ਇਛੈ ਸੋਈ ਫਲੁ ਪਾਏ ॥ ਸਾਚਾ ਸਾਹਿਬੁ ਕਿਰਪਾ ਕਰੈ ॥ ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥ ਭਨਤਿ ਨਾਨਕੁ ਕਰੇ ਵੀਚਾਰੁ ॥ ਸਾਚੀ ਬਾਣੀ ਸਿਉ ਧਰੇ ਪਿਆਰੁ ॥ ਤਾ ਕੋ ਪਾਵੈ ਮੋਖ ਦੁਆਰੁ ॥ ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥ ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ |