![]() |
![]() |
![]() |
![]() |
Page 662 ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥੩॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥ ਧਨਾਸਰੀ ਮਹਲਾ ੧ ॥ ਚੋਰੁ ਸਲਾਹੇ ਚੀਤੁ ਨ ਭੀਜੈ ॥ ਜੇ ਬਦੀ ਕਰੇ ਤਾ ਤਸੂ ਨ ਛੀਜੈ ॥ ਚੋਰ ਕੀ ਹਾਮਾ ਭਰੇ ਨ ਕੋਇ ॥ ਚੋਰੁ ਕੀਆ ਚੰਗਾ ਕਿਉ ਹੋਇ ॥੧॥ ਸੁਣਿ ਮਨ ਅੰਧੇ ਕੁਤੇ ਕੂੜਿਆਰ ॥ ਬਿਨੁ ਬੋਲੇ ਬੂਝੀਐ ਸਚਿਆਰ ॥੧॥ ਰਹਾਉ ॥ ਚੋਰੁ ਸੁਆਲਿਉ ਚੋਰੁ ਸਿਆਣਾ ॥ ਖੋਟੇ ਕਾ ਮੁਲੁ ਏਕੁ ਦੁਗਾਣਾ ॥ ਜੇ ਸਾਥਿ ਰਖੀਐ ਦੀਜੈ ਰਲਾਇ ॥ ਜਾ ਪਰਖੀਐ ਖੋਟਾ ਹੋਇ ਜਾਇ ॥੨॥ ਜੈਸਾ ਕਰੇ ਸੁ ਤੈਸਾ ਪਾਵੈ ॥ ਆਪਿ ਬੀਜਿ ਆਪੇ ਹੀ ਖਾਵੈ ॥ ਜੇ ਵਡਿਆਈਆ ਆਪੇ ਖਾਇ ॥ ਜੇਹੀ ਸੁਰਤਿ ਤੇਹੈ ਰਾਹਿ ਜਾਇ ॥੩॥ ਜੇ ਸਉ ਕੂੜੀਆ ਕੂੜੁ ਕਬਾੜੁ ॥ ਭਾਵੈ ਸਭੁ ਆਖਉ ਸੰਸਾਰੁ ॥ ਤੁਧੁ ਭਾਵੈ ਅਧੀ ਪਰਵਾਣੁ ॥ ਨਾਨਕ ਜਾਣੈ ਜਾਣੁ ਸੁਜਾਣੁ ॥੪॥੪॥੬॥ ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥ ਧਨਾਸਰੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਕਾਲੁ ਨਾਹੀ ਜੋਗੁ ਨਾਹੀ ਨਾਹੀ ਸਤ ਕਾ ਢਬੁ ॥ ਥਾਨਸਟ ਜਗ ਭਰਿਸਟ ਹੋਏ ਡੂਬਤਾ ਇਵ ਜਗੁ ॥੧॥ ਕਲ ਮਹਿ ਰਾਮ ਨਾਮੁ ਸਾਰੁ ॥ ਅਖੀ ਤ ਮੀਟਹਿ ਨਾਕ ਪਕੜਹਿ ਠਗਣ ਕਉ ਸੰਸਾਰੁ ॥੧॥ ਰਹਾਉ ॥ ਆਂਟ ਸੇਤੀ ਨਾਕੁ |