![]() |
![]() |
![]() |
![]() |
Page 675 ਨਾਰਾਇਨ ਸੰਗੀ ਸਗਲੇ ਤਾਰਿਆ ॥੧॥ ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥ ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥ ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥ ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥ ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥ ਧਨਾਸਿਰੀ ਮਹਲਾ ੫ ॥ ਅਉਖਧੁ ਤੇਰੋ ਨਾਮੁ ਦਇਆਲ ॥ ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥ ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥ ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥ ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥ ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥ ਰਾਗੁ ਧਨਾਸਰੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਹਾ ਹਾ ਪ੍ਰਭ ਰਾਖਿ ਲੇਹੁ ॥ ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥ ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥ ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥ ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥ ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥ ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ |