![]() |
![]() |
![]() |
![]() |
Page 686 ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥ ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ ਧਨਾਸਰੀ ਮਹਲਾ ੫ ਘਰੁ ੬ ਅਸਟਪਦੀ ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ |