Page 687

ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥

ਧਨਾਸਰੀ ਮਹਲਾ ੧ ਛੰਤ   ੴ ਸਤਿਗੁਰ ਪ੍ਰਸਾਦਿ ॥

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ