![]() |
![]() |
![]() |
![]() |
Page 688 ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥ ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥ ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ |