![]() |
![]() |
![]() |
![]() |
Page 691 ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥
ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ
ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ
ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥
ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ ॥ ਸੰਸਾਰੁ
ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥
ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ
॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ
ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ
ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ
ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ
ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬ੍ਯ੍ਯ ਸੁਆਮੀ
ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥ ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਸਨਕ ਸਨੰਦ ਮਹੇਸ ਸਮਾਨਾਂ ॥ ਸੇਖਨਾਗਿ ਤੇਰੋ ਮਰਮੁ ਨ ਜਾਨਾਂ ॥੧॥ ਸੰਤਸੰਗਤਿ ਰਾਮੁ ਰਿਦੈ ਬਸਾਈ ॥੧॥
ਰਹਾਉ ॥ ਹਨੂਮਾਨ ਸਰਿ ਗਰੁੜ ਸਮਾਨਾਂ ॥ ਸੁਰਪਤਿ ਨਰਪਤਿ ਨਹੀ ਗੁਨ ਜਾਨਾਂ ॥੨॥ ਚਾਰਿ ਬੇਦ ਅਰੁ ਸਿੰਮ੍ਰਿਤਿ
ਪੁਰਾਨਾਂ ॥ ਕਮਲਾਪਤਿ ਕਵਲਾ ਨਹੀ ਜਾਨਾਂ ॥੩॥ ਕਹਿ ਕਬੀਰ ਸੋ ਭਰਮੈ ਨਾਹੀ ॥ ਪਗ ਲਗਿ ਰਾਮ ਰਹੈ |