![]() |
![]() |
![]() |
![]() |
Page 698 ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥ ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥ ਜੈਤਸਰੀ ਮਃ ੪ ॥ ਹਰਿ ਹਰਿ ਹਰਿ ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ ਸਦਾ ਲੈ ਲਾਹਾ ॥ ਹਰਿ ਹਰਿ ਹਰਿ ਹਰਿ ਭਗਤਿ ਦ੍ਰਿੜਾਵਹੁ ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ ਸਦਾ ਗੁਣ ਗਾਹਾ ॥ ਹਰਿ ਹਰਿ ਹਰਿ ਜਸੁ ਘੂਮਰਿ ਪਾਵਹੁ ਮਿਲਿ ਸਤਸੰਗਿ ਓੁਮਾਹਾ ਰਾਮ ॥੨॥ ਆਉ ਸਖੀ ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ ਨਾਮੁ ਲੈ ਲਾਹਾ ॥ |