Page 699

ਹਰਿ ਹਰਿ ਕ੍ਰਿਪਾ ਧਾਰਿ ਗੁਰ ਮੇਲਹੁ ਗੁਰਿ ਮਿਲਿਐ ਹਰਿ ਓ‍ੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ ਹਰਿ ਨਾਨਕ ਭਗਤਿ ਓ‍ੁਮਾਹਾ ਰਾਮ ॥੪॥੨॥੮॥ ਜੈਤਸਰੀ ਮਃ ੪ ॥ ਰਸਿ ਰਸਿ ਰਾਮੁ ਰਸਾਲੁ ਸਲਾਹਾ ॥ ਮਨੁ ਰਾਮ ਨਾਮਿ ਭੀਨਾ ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ ਗੁਰਮਤਿ ਭਗਤਿ ਓ‍ੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੩॥ ਜਪਿ ਜਗਦੀਸੁ ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ ਜਪਿ ਨਾਨਕ ਭਗਤਿ ਓਮਾਹਾ ਰਾਮ ॥੪॥੩॥੯॥ ਜੈਤਸਰੀ ਮਹਲਾ ੪ ॥ ਆਪੇ ਜੋਗੀ ਜੁਗਤਿ ਜੁਗਾਹਾ ॥ ਆਪੇ ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓ‍ੁਮਾਹਾ ਰਾਮ ॥੧॥ ਆਪੇ ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓ‍ੁਮਾਹਾ ਰਾਮ ॥੨॥ ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥ ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓ‍ੁਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓ‍ੁਮਾਹਾ ਰਾਮ ॥ ੪॥੪॥੧੦॥ ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓ‍ੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓ‍ੁਮਾਹਾ ਰਾਮ ॥੨॥ ਸਭਿ ਤੀਰਥ ਵਰਤ ਜਗ ਪੁੰਨ ਤਲਾਹਾ ॥ ਹਰਿ ਹਰਿ ਨਾਮ ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ ਤੋਲੁ ਅਤਿ ਭਾਰੀ ਗੁਰਮਤਿ ਜਪਿ ਓ‍ੁਮਾਹਾ ਰਾਮ ॥੩॥ ਸਭਿ ਕਰਮ ਧਰਮ ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ ਜਨ ਊਪਰਿ ਦੇਹੁ ਨਾਨਕ ਨਾਮੁ ਓਮਾਹਾ ਰਾਮ ॥੪॥੫॥੧੧॥