Page 702

ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ ਜੈਤਸਰੀ ਮਹਲਾ ੫ ॥ ਚਾਤ੍ਰਿਕ ਚਿਤਵਤ ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ ਅਨਿਕ ਸੂਖ ਚਕਵੀ ਨਹੀ ਚਾਹਤ ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ ਨ ਜੀਵਤ ਮੀਨਾ ਬਿਨੁ ਜਲ ਮਰਨਾ ਤੇਂਹ ॥੧॥ ਹਮ ਅਨਾਥ ਨਾਥ ਹਰਿ ਸਰਣੀ ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ ਤਿਸੁ ਬਿਨੁ ਆਨ ਨ ਕੇਂਹ ॥੨॥੬॥੧੦॥ ਜੈਤਸਰੀ ਮਹਲਾ ੫ ॥ ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ ਪੂਰਨ ਪੁਰਖ ਸੁਜਾਨ ॥੧॥ ਰਹਾਉ ॥ ਪ੍ਰੇਮ ਠਗਉਰੀ ਜਿਨ ਕਉ ਪਾਈ ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ ਕਹਣੁ ਨ ਜਾਈ ਕੁਦਰਤਿ ਕਵਨ ਹਮ੍ਹ੍ਹਾਰੀ ॥੧॥ ਲਾਇ ਲਏ ਲੜਿ ਦਾਸ ਜਨ ਅਪੁਨੇ ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਓ ਨਾਨਕ ਸਰਣਿ ਦੁਆਰੇ ॥੨॥੭॥੧੧॥ ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥ ੮॥੧੨॥ ਜੈਤਸਰੀ ਮਹਲਾ ੫ ॥ ਹਰਿ ਜਨ ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ ਨਿਕਟਿ ਨ ਆਵੈ ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ ਹਰਿ ਸੇਵਾ ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ ਭਉ ਕਿਛੁ ਨਾਹੀ ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ ਆਨ ਜੋ ਕਰਣੀ ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ ਸੁਖ ਸਮੂਹ ਬਿਸਰਾਮ ॥੨॥੯॥੧੩॥

ਜੈਤਸਰੀ ਮਹਲਾ ੯   ੴ ਸਤਿਗੁਰ ਪ੍ਰਸਾਦਿ ॥

ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ