Page 703

ਕਉ ਧਾਇਓ ॥੧॥ ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥ ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥ ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥ ਜੈਤਸਰੀ ਮਹਲਾ ੯ ॥ ਮਨ ਰੇ ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ ਮਿਥਿਆ ਮਾਨੋ ਸਗਰੋ ਇਹੁ ਸੰਸਾਰਾ ॥੧॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ ਪਾਇਓ ਨਾਹਿ ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ ਰੂਪ ਰੇਖ ਤੇ ਨਿਆਰਾ ॥੧॥ ਪਾਵਨ ਨਾਮੁ ਜਗਤ ਮੈ ਹਰਿ ਕੋ ਕਬਹੂ ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਜਗ ਬੰਦਨ ਰਾਖਹੁ ਬਿਰਦੁ ਤੁਹਾਰਾ ॥੨॥੩॥

ਜੈਤਸਰੀ ਮਹਲਾ ੫ ਛੰਤ ਘਰੁ ੧   ੴ ਸਤਿਗੁਰ ਪ੍ਰਸਾਦਿ ॥

ਸਲੋਕ ॥ ਦਰਸਨ ਪਿਆਸੀ ਦਿਨਸੁ ਰਾਤਿ ਚਿਤਵਉ ਅਨਦਿਨੁ ਨੀਤ ॥ ਖੋਲ੍ਹ੍ਹਿ ਕਪਟ ਗੁਰਿ ਮੇਲੀਆ ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥ ਯਾਰ ਵੇ