Page 711

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥


ਰਾਗੁ ਟੋਡੀ ਮਹਲਾ ੪ ਘਰੁ ੧ ॥

ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥ ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥

ਟੋਡੀ ਮਹਲਾ ੫ ਘਰੁ ੧ ਦੁਪਦੇ   ੴ ਸਤਿਗੁਰ ਪ੍ਰਸਾਦਿ ॥

ਸੰਤਨ ਅਵਰ ਨ ਕਾਹੂ ਜਾਨੀ ॥ ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥ ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥ ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥ ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥ ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥ ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ