![]() |
![]() |
![]() |
![]() |
Page 712 ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥ ਟੋਡੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਧਾਇਓ ਰੇ ਮਨ ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥ ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥ ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥ ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥ ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥ ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥ ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥ ਟੋਡੀ ਮਹਲਾ ੫ ॥ ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥ ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥ ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥ ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥ ਟੋਡੀ ਮਹਲਾ ੫ ॥ ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ ਹੋਤ ਪੁਨੀਤਾ |