Page 721

ਰਾਗੁ ਤਿਲੰਗ ਮਹਲਾ ੧ ਘਰੁ ੧

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ

ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥


ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥ ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥ ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥ ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ੲ‍ਂ‍ੀ ਚਿਨੀ ਅਹਵਾਲ ॥੩॥ ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥

ਤਿਲੰਗ ਮਹਲਾ ੧ ਘਰੁ ੨   ੴ ਸਤਿਗੁਰ ਪ੍ਰਸਾਦਿ ॥ ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥ ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥ ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥ ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥

ਤਿਲੰਗ ਮਹਲਾ ੧ ਘਰੁ ੩   ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ