![]() |
![]() |
![]() |
![]() |
Page 722 ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥ ਤਿਲੰਗ ਮਹਲਾ ੧ ॥ ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ |