![]() |
![]() |
![]() |
![]() |
Page 723 ਭੀ ਲੇਖੈ ਲਾਇ ਵੇ ਲਾਲੋ ॥ ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥ ਤਿਲੰਗ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥ ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥ ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥ ਤਿਲੰਗ ਮਹਲਾ ੪ ॥ ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥ ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥ ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥ ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥ ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥ ਤਿਲੰਗ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥ ਬੰਦੇ ਚਸਮ ਦੀਦੰ ਫਨਾਇ ॥ ਦੁਨਂੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥ ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥ ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥ ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ |