![]() |
![]() |
![]() |
![]() |
Page 724 ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ ਤਿਲੰਗ ਮਹਲਾ ੫ ਘਰੁ ੩ ॥ ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥ ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥ ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥ ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥ ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥ ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥ ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥ ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥ ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥ ਤਿਲੰਗ ਮਹਲਾ ੫ ਘਰੁ ੩ ॥ ਕਰਤੇ ਕੁਦਰਤੀ ਮੁਸਤਾਕੁ ॥ ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥ ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥ ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥ ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥ ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥ ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥ ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥ ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥ ਤਿਲੰਗ ਮਹਲਾ ੫ ॥ ਮੀਰਾਂ ਦਾਨਾਂ ਦਿਲ ਸੋਚ ॥ ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥ ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥ ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥ ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥ ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥ ਤਿਲੰਗ ਮਹਲਾ ੧ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥ |