![]() |
![]() |
![]() |
![]() |
Page 726 ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥ ਤਿਲੰਗ ਮਹਲਾ ੯ ਕਾਫੀ ੴ ਸਤਿਗੁਰ ਪ੍ਰਸਾਦਿ ॥ ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥ ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥ ੨॥੧॥ ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ |