![]() |
![]() |
![]() |
![]() |
Page 733 ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥ ਨਦਰਿ ਕਰੇ ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥ ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥ ਹਰਿ ਰਸੁ ਜਨ ਚਾਖਹੁ ਜੇ ਭਾਈ ॥ ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ ਗੁਰਮਤਿ ਰਸੁ ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥ ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥ ਨਦਰਿ ਕਰੇ ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥ ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥ ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਸੂਹੀ ਮਹਲਾ ੪ ॥ ਤਿਨ੍ਹ੍ਹੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥ ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥ ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ |