![]() |
![]() |
![]() |
![]() |
Page 737 ਲਗੈ ਤਾ ਹਉਮੈ ਜਾਈਐ ॥੨॥ ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ ਪਰਮ ਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥੩॥ ਦੁਇ ਕਰ ਜੋੜਿ ਕਰਉ ਅਰਦਾਸਿ ॥ ਤੁਧੁ ਭਾਵੈ ਤਾ ਆਣਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥ ਸੂਹੀ ਮਹਲਾ ੫ ॥ ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥ ਸੂਹੀ ਮਹਲਾ ੫ ॥ ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥ ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥ ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥ ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥ ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥ ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ |