Page 746

ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥

ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ   ੴ ਸਤਿਗੁਰ ਪ੍ਰਸਾਦਿ ॥

ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥ ਸੂਹੀ ਮਹਲਾ ੫ ॥ ਰਾਸਿ ਮੰਡਲੁ ਕੀਨੋ ਆਖਾਰਾ ॥ ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥ ਬਹੁ ਬਿਧਿ ਰੂਪ ਰੰਗ ਆਪਾਰਾ ॥ ਪੇਖੈ ਖੁਸੀ ਭੋਗ ਨਹੀ ਹਾਰਾ ॥ ਸਭਿ ਰਸ ਲੈਤ ਬਸਤ ਨਿਰਾਰਾ ॥੧॥ ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥ ਕਹਨੁ ਨ ਜਾਈ ਖੇਲੁ ਤੁਹਾਰਾ ॥ ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥ ਸੂਹੀ ਮਹਲਾ ੫ ॥ ਤਉ ਮੈ ਆਇਆ ਸਰਨੀ ਆਇਆ ॥ ਭਰੋਸੈ ਆਇਆ ਕਿਰਪਾ ਆਇਆ ॥ ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥ ਸੁਨਿ ਸੁਨਿ ਹੀ ਡਰਾਇਆ ॥ ਕਰਰੋ ਧ੍ਰਮਰਾਇਆ ॥੨॥ ਗ੍ਰਿਹ ਅੰਧ ਕੂਪਾਇਆ ॥ ਪਾਵਕੁ ਸਗਰਾਇਆ ॥੩॥ ਗਹੀ ਓਟ ਸਾਧਾਇਆ ॥ ਨਾਨਕ ਹਰਿ ਧਿਆਇਆ ॥ ਅਬ ਮੈ ਪੂਰਾ ਪਾਇਆ ॥੪॥੩॥੪੬॥

ਰਾਗੁ ਸੂਹੀ ਮਹਲਾ ੫ ਘਰੁ ੬   ੴ ਸਤਿਗੁਰ ਪ੍ਰਸਾਦਿ ॥

ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥ ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥ ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥ ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥ ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥ ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥ ਹਉ