![]() |
![]() |
![]() |
![]() |
Page 750 ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥ ੪॥੧੦॥੫੭॥ ਸੂਹੀ ਮਹਲਾ ੫ ॥ ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥ ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥ ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥੫॥ ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥ ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥ |