Page 752

ਸਾਚੇ ਮਨਿ ਭਾਇਆ ॥ ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥ ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥ ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥ ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥ ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥ ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥ ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥ ਸੂਹੀ ਮਹਲਾ ੧ ॥ ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧ ॥ ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥ ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥ ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥ ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥ ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥ ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥ ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥ ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥ ਸੂਹੀ ਮਹਲਾ ੧ ॥ ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥ ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥ ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥ ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥ ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥ ਹਉ ਨਾਹੀ ਤੂ ਹੋਵਹਿ ਤੁਧ ਹੀ