![]() |
![]() |
![]() |
![]() |
Page 755 ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ |