![]() |
![]() |
![]() |
![]() |
Page 759 ਮਿਲਿਆ ਸਹਜਿ ਸੁਭਾਇ ॥੫॥ ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥ ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥ ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥ ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥ ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥ ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥ ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥ ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥ ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥ ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥ ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥ ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥ ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥ ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥ ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥ ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥ ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥ ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥੮॥ ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥ |