Page 760

ਰਾਗੁ ਸੂਹੀ ਮਹਲਾ ੫ ਘਰੁ ੩   ੴ ਸਤਿਗੁਰ ਪ੍ਰਸਾਦਿ ॥

ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੯   ੴ ਸਤਿਗੁਰ ਪ੍ਰਸਾਦਿ ॥

ਜਿਨ ਡਿਠਿਆ ਮਨੁ ਰਹਸੀਐ ਕਿਉ ਪਾਈਐ ਤਿਨ੍ਹ੍ਹ ਸੰਗੁ ਜੀਉ ॥ ਸੰਤ ਸਜਨ ਮਨ ਮਿਤ੍ਰ ਸੇ ਲਾਇਨਿ ਪ੍ਰਭ ਸਿਉ ਰੰਗੁ ਜੀਉ ॥ ਤਿਨ੍ਹ੍ਹ ਸਿਉ ਪ੍ਰੀਤਿ ਨ ਤੁਟਈ ਕਬਹੁ ਨ ਹੋਵੈ ਭੰਗੁ ਜੀਉ ॥੧॥ ਪਾਰਬ੍ਰਹਮ ਪ੍ਰਭ ਕਰਿ ਦਇਆ ਗੁਣ ਗਾਵਾ ਤੇਰੇ ਨਿਤ ਜੀਉ ॥ ਆਇ ਮਿਲਹੁ ਸੰਤ ਸਜਣਾ ਨਾਮੁ ਜਪਹ ਮਨ ਮਿਤ ਜੀਉ ॥੧॥ ਰਹਾਉ ॥ ਦੇਖੈ ਸੁਣੇ ਨ ਜਾਣਈ ਮਾਇਆ ਮੋਹਿਆ ਅੰਧੁ ਜੀਉ ॥ ਕਾਚੀ ਦੇਹਾ ਵਿਣਸਣੀ ਕੂੜੁ ਕਮਾਵੈ ਧੰਧੁ ਜੀਉ ॥ ਨਾਮੁ ਧਿਆਵਹਿ ਸੇ ਜਿਣਿ ਚਲੇ ਗੁਰ ਪੂਰੇ ਸਨਬੰਧੁ ਜੀਉ ॥੨॥ ਹੁਕਮੇ ਜੁਗ ਮਹਿ ਆਇਆ ਚਲਣੁ ਹੁਕਮਿ ਸੰਜੋਗਿ ਜੀਉ ॥ ਹੁਕਮੇ ਪਰਪੰਚੁ ਪਸਰਿਆ ਹੁਕਮਿ ਕਰੇ ਰਸ ਭੋਗ ਜੀਉ ॥ ਜਿਸ ਨੋ ਕਰਤਾ ਵਿਸਰੈ ਤਿਸਹਿ ਵਿਛੋੜਾ ਸੋਗੁ ਜੀਉ ॥੩॥ ਆਪਨੜੇ ਪ੍ਰਭ ਭਾਣਿਆ ਦਰਗਹ ਪੈਧਾ ਜਾਇ ਜੀਉ ॥ ਐਥੈ ਸੁਖੁ ਮੁਖੁ ਉਜਲਾ ਇਕੋ ਨਾਮੁ ਧਿਆਇ ਜੀਉ ॥ ਆਦਰੁ ਦਿਤਾ ਪਾਰਬ੍ਰਹਮਿ ਗੁਰੁ ਸੇਵਿਆ ਸਤ ਭਾਇ ਜੀਉ ॥੪॥ ਥਾਨ ਥਨੰਤਰਿ ਰਵਿ ਰਹਿਆ ਸਰਬ ਜੀਆ ਪ੍ਰਤਿਪਾਲ ਜੀਉ ॥ ਸਚੁ ਖਜਾਨਾ ਸੰਚਿਆ ਏਕੁ ਨਾਮੁ ਧਨੁ ਮਾਲ ਜੀਉ ॥ ਮਨ ਤੇ ਕਬਹੁ ਨ ਵੀਸਰੈ ਜਾ ਆਪੇ ਹੋਇ