Page 761

ਦਇਆਲ ਜੀਉ ॥੫॥ ਆਵਣੁ ਜਾਣਾ ਰਹਿ ਗਏ ਮਨਿ ਵੁਠਾ ਨਿਰੰਕਾਰੁ ਜੀਉ ॥ ਤਾ ਕਾ ਅੰਤੁ ਨ ਪਾਈਐ ਊਚਾ ਅਗਮ ਅਪਾਰੁ ਜੀਉ ॥ ਜਿਸੁ ਪ੍ਰਭੁ ਅਪਣਾ ਵਿਸਰੈ ਸੋ ਮਰਿ ਜੰਮੈ ਲਖ ਵਾਰ ਜੀਉ ॥੬॥ ਸਾਚੁ ਨੇਹੁ ਤਿਨ ਪ੍ਰੀਤਮਾ ਜਿਨ ਮਨਿ ਵੁਠਾ ਆਪਿ ਜੀਉ ॥ ਗੁਣ ਸਾਝੀ ਤਿਨ ਸੰਗਿ ਬਸੇ ਆਠ ਪਹਰ ਪ੍ਰਭ ਜਾਪਿ ਜੀਉ ॥ ਰੰਗਿ ਰਤੇ ਪਰਮੇਸਰੈ ਬਿਨਸੇ ਸਗਲ ਸੰਤਾਪ ਜੀਉ ॥੭॥ ਤੂੰ ਕਰਤਾ ਤੂੰ ਕਰਣਹਾਰੁ ਤੂਹੈ ਏਕੁ ਅਨੇਕ ਜੀਉ ॥ ਤੂ ਸਮਰਥੁ ਤੂ ਸਰਬ ਮੈ ਤੂਹੈ ਬੁਧਿ ਬਿਬੇਕ ਜੀਉ ॥ ਨਾਨਕ ਨਾਮੁ ਸਦਾ ਜਪੀ ਭਗਤ ਜਨਾ ਕੀ ਟੇਕ ਜੀਉ ॥੮॥੧॥੩॥

ਰਾਗੁ ਸੂਹੀ ਮਹਲਾ ੫ ਅਸਟਪਦੀਆ ਘਰੁ ੧੦ ਕਾਫੀ   ੴ ਸਤਿਗੁਰ ਪ੍ਰਸਾਦਿ ॥

ਜੇ ਭੁਲੀ ਜੇ ਚੁਕੀ ਸਾੲ‍ਂ‍ੀ ਭੀ ਤਹਿੰਜੀ ਕਾਢੀਆ ॥ ਜਿਨ੍ਹ੍ਹਾ ਨੇਹੁ ਦੂਜਾਣੇ ਲਗਾ ਝੂਰਿ ਮਰਹੁ ਸੇ ਵਾਢੀਆ ॥੧॥ ਹਉ ਨਾ ਛੋਡਉ ਕੰਤ ਪਾਸਰਾ ॥ ਸਦਾ ਰੰਗੀਲਾ ਲਾਲੁ ਪਿਆਰਾ ਏਹੁ ਮਹਿੰਜਾ ਆਸਰਾ ॥੧॥ ਰਹਾਉ ॥ ਸਜਣੁ ਤੂਹੈ ਸੈਣੁ ਤੂ ਮੈ ਤੁਝ ਉਪਰਿ ਬਹੁ ਮਾਣੀਆ ॥ ਜਾ ਤੂ ਅੰਦਰਿ ਤਾ ਸੁਖੇ ਤੂੰ ਨਿਮਾਣੀ ਮਾਣੀਆ ॥੨॥ ਜੇ ਤੂ ਤੁਠਾ ਕ੍ਰਿਪਾ ਨਿਧਾਨ ਨਾ ਦੂਜਾ ਵੇਖਾਲਿ ॥ ਏਹਾ ਪਾਈ ਮੂ ਦਾਤੜੀ ਨਿਤ ਹਿਰਦੈ ਰਖਾ ਸਮਾਲਿ ॥੩॥ ਪਾਵ ਜੁਲਾਈ ਪੰਧ ਤਉ ਨੈਣੀ ਦਰਸੁ ਦਿਖਾਲਿ ॥ ਸ੍ਰਵਣੀ ਸੁਣੀ ਕਹਾਣੀਆ ਜੇ ਗੁਰੁ ਥੀਵੈ ਕਿਰਪਾਲਿ ॥੪॥ ਕਿਤੀ ਲਖ ਕਰੋੜਿ ਪਿਰੀਏ ਰੋਮ ਨ ਪੁਜਨਿ ਤੇਰਿਆ ॥ ਤੂ ਸਾਹੀ ਹੂ ਸਾਹੁ ਹਉ ਕਹਿ ਨ ਸਕਾ ਗੁਣ ਤੇਰਿਆ ॥੫॥ ਸਹੀਆ ਤਊ ਅਸੰਖ ਮੰਞਹੁ ਹਭਿ ਵਧਾਣੀਆ ॥ ਹਿਕ ਭੋਰੀ ਨਦਰਿ ਨਿਹਾਲਿ ਦੇਹਿ ਦਰਸੁ ਰੰਗੁ ਮਾਣੀਆ ॥੬॥ ਜੈ ਡਿਠੇ ਮਨੁ ਧੀਰੀਐ ਕਿਲਵਿਖ ਵੰਞਨ੍ਹ੍ਹਿ ਦੂਰੇ ॥ ਸੋ ਕਿਉ ਵਿਸਰੈ ਮਾਉ ਮੈ ਜੋ ਰਹਿਆ ਭਰਪੂਰੇ ॥੭॥ ਹੋਇ ਨਿਮਾਣੀ ਢਹਿ ਪਈ ਮਿਲਿਆ ਸਹਜਿ ਸੁਭਾਇ ॥ ਪੂਰਬਿ ਲਿਖਿਆ ਪਾਇਆ ਨਾਨਕ ਸੰਤ ਸਹਾਇ ॥੮॥੧॥੪॥ ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ