Page 762

ਹਾਰਿਆ ॥੪॥ ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥

ਰਾਗੁ ਸੂਹੀ ਮਹਲਾ ੧ ਕੁਚਜੀ   ੴ ਸਤਿਗੁਰ ਪ੍ਰਸਾਦਿ ॥

ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨ੍ਹ੍ਹੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨ੍ਹ੍ਹ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥ ਸੂਹੀ ਮਹਲਾ ੧ ਸੁਚਜੀ ॥ ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ