![]() |
![]() |
![]() |
![]() |
Page 764 ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥ ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥ ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥ ਰਾਗੁ ਸੂਹੀ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥ |