![]() |
![]() |
![]() |
![]() |
Page 766 ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥ ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥ ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥ ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥ |