Page 768

ਤਿਨ ਗੁਰੁ ਮਿਲਿਆ ਤਿਨ ਜਨਮ ਮਰਣ ਭਉ ਭਾਗਾ ॥ ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥ ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥

ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੩ ਘਰੁ ੩ ॥ ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥ ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥ ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ