Page 773

ਰਾਗੁ ਸੂਹੀ ਮਹਲਾ ੪ ਛੰਤ ਘਰੁ ੧   ੴ ਸਤਿਗੁਰ ਪ੍ਰਸਾਦਿ ॥

ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥ ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥ ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥ ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥ ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ