Page 774

ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥ ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥ ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥ ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥ ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥

ੴ ਸਤਿਗੁਰ ਪ੍ਰਸਾਦਿ ॥

ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥ ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥ ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ