Page 775

ਵਾਸਾ ॥ ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥ ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥ ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥

ਰਾਗੁ ਸੂਹੀ ਛੰਤ ਮਹਲਾ ੪ ਘਰੁ ੩   ੴ ਸਤਿਗੁਰ ਪ੍ਰਸਾਦਿ ॥

ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥ ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥ ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥ ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ