![]() |
![]() |
![]() |
![]() |
Page 776 ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥ ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥ ਸੂਹੀ ਮਹਲਾ ੪ ਘਰੁ ੫ ੴ ਸਤਿਗੁਰ ਪ੍ਰਸਾਦਿ ॥ ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥ ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥ ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥ ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥ ਸੂਹੀ ਛੰਤ ਮਹਲਾ ੪ ॥ ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥ ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥ ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ |