![]() |
![]() |
![]() |
![]() |
Page 779 ਦੇਖਿ ਦਰਸਨੁ ਨਾਮੁ ਪ੍ਰਭ ਕਾ ਮੁਖਿ ਭਣਾ ॥ ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥ ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥ ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥ ਰਾਗੁ ਸੂਹੀ ਛੰਤ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥ ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥ ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥ ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ |