Page 782

ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥ ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ ਸੂਹੀ ਮਹਲਾ ੫ ॥ ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥ ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨ੍ਹ੍ਹੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥ ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥ ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ