![]() |
![]() |
![]() |
![]() |
Page 785 ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥ ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥ ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥ ੴ ਸਤਿਗੁਰ ਪ੍ਰਸਾਦਿ ॥ ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ ਸਲੋਕੁ ਮਃ ੩ ॥ ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸਹਾਗਣਿ ਨਾਰਿ ॥੧॥ ਮਃ ੩ ॥ ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥ ਪਉੜੀ ॥ ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥ ਸਲੋਕੁ ਮਃ ੩ ॥ ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥ ਮਃ ੩ ॥ ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥ |