![]() |
![]() |
![]() |
![]() |
Page 787 ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥ ਸੂਹੈ ਵੇਸਿ ਪਿਰੁ ਕਿਨੈ ਨ ਪਾਇਓ ਮਨਮੁਖਿ ਦਝਿ ਮੁਈ ਗਾਵਾਰਿ ॥ ਸਤਿਗੁਰਿ ਮਿਲਿਐ ਸੂਹਾ ਵੇਸੁ ਗਇਆ ਹਉਮੈ ਵਿਚਹੁ ਮਾਰਿ ॥ ਮਨੁ ਤਨੁ ਰਤਾ ਲਾਲੁ ਹੋਆ ਰਸਨਾ ਰਤੀ ਗੁਣ ਸਾਰਿ ॥ ਸਦਾ ਸੋਹਾਗਣਿ ਸਬਦੁ ਮਨਿ ਭੈ ਭਾਇ ਕਰੇ ਸੀਗਾਰੁ ॥ ਨਾਨਕ ਕਰਮੀ ਮਹਲੁ ਪਾਇਆ ਪਿਰੁ ਰਾਖਿਆ ਉਰ ਧਾਰਿ ॥੧॥ ਮਃ ੩ ॥ ਮੁੰਧੇ ਸੂਹਾ ਪਰਹਰਹੁ ਲਾਲੁ ਕਰਹੁ ਸੀਗਾਰੁ ॥ ਆਵਣ ਜਾਣਾ ਵੀਸਰੈ ਗੁਰ ਸਬਦੀ ਵੀਚਾਰੁ ॥ ਮੁੰਧ ਸੁਹਾਵੀ ਸੋਹਣੀ ਜਿਸੁ ਘਰਿ ਸਹਜਿ ਭਤਾਰੁ ॥ ਨਾਨਕ ਸਾ ਧਨ ਰਾਵੀਐ ਰਾਵੇ ਰਾਵਣਹਾਰੁ ॥੨॥ ਪਉੜੀ ॥ ਮੋਹੁ ਕੂੜੁ ਕੁਟੰਬੁ ਹੈ ਮਨਮੁਖੁ ਮੁਗਧੁ ਰਤਾ ॥ ਹਉਮੈ ਮੇਰਾ ਕਰਿ ਮੁਏ ਕਿਛੁ ਸਾਥਿ ਨ ਲਿਤਾ ॥ ਸਿਰ ਉਪਰਿ ਜਮਕਾਲੁ ਨ ਸੁਝਈ ਦੂਜੈ ਭਰਮਿਤਾ ॥ ਫਿਰਿ ਵੇਲਾ ਹਥਿ ਨ ਆਵਈ ਜਮਕਾਲਿ ਵਸਿ ਕਿਤਾ ॥ ਜੇਹਾ ਧੁਰਿ ਲਿਖਿ ਪਾਇਓਨੁ ਸੇ ਕਰਮ ਕਮਿਤਾ ॥੫॥ ਸਲੋਕੁ ਮਃ ੩ ॥ ਸਤੀਆ ਏਹਿ ਨ ਆਖੀਅਨਿ ਜੋ ਮੜਿਆ ਲਗਿ ਜਲੰਨ੍ਹ੍ਹਿ ॥ ਨਾਨਕ ਸਤੀਆ ਜਾਣੀਅਨ੍ਹ੍ਹਿ ਜਿ ਬਿਰਹੇ ਚੋਟ ਮਰੰਨ੍ਹ੍ਹਿ ॥੧॥ ਮਃ ੩ ॥ ਭੀ ਸੋ ਸਤੀਆ ਜਾਣੀਅਨਿ ਸੀਲ ਸੰਤੋਖਿ ਰਹੰਨ੍ਹ੍ਹਿ ॥ ਸੇਵਨਿ ਸਾਈ ਆਪਣਾ ਨਿਤ ਉਠਿ ਸੰਮ੍ਹ੍ਹਾਲੰਨ੍ਹ੍ਹਿ ॥੨॥ ਮਃ ੩ ॥ ਕੰਤਾ ਨਾਲਿ ਮਹੇਲੀਆ ਸੇਤੀ ਅਗਿ ਜਲਾਹਿ ॥ ਜੇ ਜਾਣਹਿ ਪਿਰੁ ਆਪਣਾ ਤਾ ਤਨਿ ਦੁਖ ਸਹਾਹਿ ॥ ਨਾਨਕ ਕੰਤ ਨ ਜਾਣਨੀ ਸੇ ਕਿਉ ਅਗਿ ਜਲਾਹਿ ॥ ਭਾਵੈ ਜੀਵਉ ਕੈ ਮਰਉ ਦੂਰਹੁ ਹੀ ਭਜਿ ਜਾਹਿ ॥੩॥ ਪਉੜੀ ॥ ਤੁਧੁ ਦੁਖੁ ਸੁਖੁ ਨਾਲਿ ਉਪਾਇਆ ਲੇਖੁ ਕਰਤੈ ਲਿਖਿਆ ॥ ਨਾਵੈ ਜੇਵਡ ਹੋਰ ਦਾਤਿ ਨਾਹੀ ਤਿਸੁ ਰੂਪੁ ਨ ਰਿਖਿਆ ॥ ਨਾਮੁ ਅਖੁਟੁ ਨਿਧਾਨੁ ਹੈ ਗੁਰਮੁਖਿ ਮਨਿ ਵਸਿਆ ॥ ਕਰਿ ਕਿਰਪਾ ਨਾਮੁ ਦੇਵਸੀ ਫਿਰਿ ਲੇਖੁ ਨ ਲਿਖਿਆ ॥ ਸੇਵਕ ਭਾਇ ਸੇ ਜਨ ਮਿਲੇ ਜਿਨ ਹਰਿ ਜਪੁ ਜਪਿਆ ॥੬॥ ਸਲੋਕੁ ਮਃ ੨ ॥ ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥ ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥ ਮਃ ੨ ॥ ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥ ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥ ਮਃ ੨ ॥ ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥ ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥ ਮਃ ੨ ॥ ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥ ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥ ਪਉੜੀ ॥ ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥ ਆਪੇ ਸ੍ਰਿਸਟਿ ਉਪਾਈਅਨੁ |