![]() |
![]() |
![]() |
![]() |
Page 790 ਰਚਾਇਓਨੁ ਸਭ ਵਰਤੈ ਆਪੇ ॥੧੩॥ ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥ ਮਃ ੧ ॥ ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥ ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥ ਨਾਨਕ ਜਿਨ੍ਹ੍ਹੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥ ਪਉੜੀ ॥ ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥ ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥ ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥ ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥ ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥ ਸਲੋਕ ਮਃ ੧ ॥ ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥ ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥ ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥ ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥ ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥ ਮਃ ੧ ॥ ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥ ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥ ਮਃ ੧ ॥ ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥ ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥ ਮਃ ੧ ॥ ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥ ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥ ਪਉੜੀ ॥ ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥ ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥ ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥ ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥ ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥ ਸਲੋਕ ਮਃ ੧ ॥ ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥ ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥ ਮਃ ੧ ॥ ਸਉ ਓਲਾਮ੍ਹ੍ਹੇ ਦਿਨੈ ਕੇ ਰਾਤੀ ਮਿਲਨ੍ਹ੍ਹਿ ਸਹੰਸ ॥ ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥ ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥ ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥ ਪਉੜੀ ॥ ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥ ਗੁਰਮੁਖਿ ਸੇਵਿ ਸਲਾਹਿ |