![]() |
![]() |
![]() |
![]() |
Page 791 ਸਚਾ ਉਰ ਧਾਰਿਆ ॥ ਘਰੁ ਦਰੁ ਪਾਵੈ ਮਹਲੁ ਨਾਮੁ ਪਿਆਰਿਆ ॥ ਗੁਰਮੁਖਿ ਪਾਇਆ ਨਾਮੁ ਹਉ ਗੁਰ ਕਉ ਵਾਰਿਆ ॥ ਤੂ ਆਪਿ ਸਵਾਰਹਿ ਆਪਿ ਸਿਰਜਨਹਾਰਿਆ ॥੧੬॥ ਸਲੋਕ ਮਃ ੧ ॥ ਦੀਵਾ ਬਲੈ ਅੰਧੇਰਾ ਜਾਇ ॥ ਬੇਦ ਪਾਠ ਮਤਿ ਪਾਪਾ ਖਾਇ ॥ ਉਗਵੈ ਸੂਰੁ ਨ ਜਾਪੈ ਚੰਦੁ ॥ ਜਹ ਗਿਆਨ ਪ੍ਰਗਾਸੁ ਅਗਿਆਨੁ ਮਿਟੰਤੁ ॥ ਬੇਦ ਪਾਠ ਸੰਸਾਰ ਕੀ ਕਾਰ ॥ ਪੜ੍ਹ੍ਹਿ ਪੜ੍ਹ੍ਹਿ ਪੰਡਿਤ ਕਰਹਿ ਬੀਚਾਰ ॥ ਬਿਨੁ ਬੂਝੇ ਸਭ ਹੋਇ ਖੁਆਰ ॥ ਨਾਨਕ ਗੁਰਮੁਖਿ ਉਤਰਸਿ ਪਾਰਿ ॥੧॥ ਮਃ ੧ ॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਜਿ ਪ੍ਰਭੁ ਸਾਲਾਹੇ ਆਪਣਾ ਸੋ ਸੋਭਾ ਪਾਏ ॥ ਹਉਮੈ ਵਿਚਹੁ ਦੂਰਿ ਕਰਿ ਸਚੁ ਮੰਨਿ ਵਸਾਏ ॥ ਸਚੁ ਬਾਣੀ ਗੁਣ ਉਚਰੈ ਸਚਾ ਸੁਖੁ ਪਾਏ ॥ ਮੇਲੁ ਭਇਆ ਚਿਰੀ ਵਿਛੁੰਨਿਆ ਗੁਰ ਪੁਰਖਿ ਮਿਲਾਏ ॥ ਮਨੁ ਮੈਲਾ ਇਵ ਸੁਧੁ ਹੈ ਹਰਿ ਨਾਮੁ ਧਿਆਏ ॥੧੭॥ ਸਲੋਕ ਮਃ ੧ ॥ ਕਾਇਆ ਕੂਮਲ ਫੁਲ ਗੁਣ ਨਾਨਕ ਗੁਪਸਿ ਮਾਲ ॥ ਏਨੀ ਫੁਲੀ ਰਉ ਕਰੇ ਅਵਰ ਕਿ ਚੁਣੀਅਹਿ ਡਾਲ ॥੧॥ ਮਹਲਾ ੨ ॥ ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥ ਪਉੜੀ ॥ ਆਪੇ ਬਖਸੇ ਦਇਆ ਕਰਿ ਗੁਰ ਸਤਿਗੁਰ ਬਚਨੀ ॥ ਅਨਦਿਨੁ ਸੇਵੀ ਗੁਣ ਰਵਾ ਮਨੁ ਸਚੈ ਰਚਨੀ ॥ ਪ੍ਰਭੁ ਮੇਰਾ ਬੇਅੰਤੁ ਹੈ ਅੰਤੁ ਕਿਨੈ ਨ ਲਖਨੀ ॥ ਸਤਿਗੁਰ ਚਰਣੀ ਲਗਿਆ ਹਰਿ ਨਾਮੁ ਨਿਤ ਜਪਨੀ ॥ ਜੋ ਇਛੈ ਸੋ ਫਲੁ ਪਾਇਸੀ ਸਭਿ ਘਰੈ ਵਿਚਿ ਜਚਨੀ ॥੧੮॥ ਸਲੋਕ ਮਃ ੧ ॥ ਪਹਿਲ ਬਸੰਤੈ ਆਗਮਨਿ ਪਹਿਲਾ ਮਉਲਿਓ ਸੋਇ ॥ ਜਿਤੁ ਮਉਲਿਐ ਸਭ ਮਉਲੀਐ ਤਿਸਹਿ ਨ ਮਉਲਿਹੁ ਕੋਇ ॥ ੧॥ ਮਃ ੨ ॥ ਪਹਿਲ ਬਸੰਤੈ ਆਗਮਨਿ ਤਿਸ ਕਾ ਕਰਹੁ ਬੀਚਾਰੁ ॥ ਨਾਨਕ ਸੋ ਸਾਲਾਹੀਐ ਜਿ ਸਭਸੈ ਦੇ ਆਧਾਰੁ ॥੨॥ ਮਃ ੨ ॥ ਮਿਲਿਐ ਮਿਲਿਆ ਨਾ ਮਿਲੈ ਮਿਲੈ ਮਿਲਿਆ ਜੇ ਹੋਇ ॥ ਅੰਤਰ ਆਤਮੈ ਜੋ ਮਿਲੈ ਮਿਲਿਆ ਕਹੀਐ ਸੋਇ ॥੩॥ ਪਉੜੀ ॥ ਹਰਿ ਹਰਿ ਨਾਮੁ ਸਲਾਹੀਐ ਸਚੁ ਕਾਰ ਕਮਾਵੈ ॥ ਦੂਜੀ ਕਾਰੈ ਲਗਿਆ ਫਿਰਿ ਜੋਨੀ ਪਾਵੈ ॥ ਨਾਮਿ ਰਤਿਆ ਨਾਮੁ ਪਾਈਐ ਨਾਮੇ ਗੁਣ ਗਾਵੈ ॥ ਗੁਰ ਕੈ ਸਬਦਿ ਸਲਾਹੀਐ ਹਰਿ ਨਾਮਿ ਸਮਾਵੈ ॥ ਸਤਿਗੁਰ ਸੇਵਾ ਸਫਲ ਹੈ ਸੇਵਿਐ ਫਲ ਪਾਵੈ ॥੧੯॥ ਸਲੋਕ ਮਃ ੨ ॥ ਕਿਸ ਹੀ ਕੋਈ ਕੋਇ ਮੰਞੁ ਨਿਮਾਣੀ |