![]() |
![]() |
![]() |
![]() |
Page 795 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥ ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥ ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ
॥੧॥ ਤੇਰੇ ਗੁਣ ਗਾਵਾ ਦੇਹਿ ਬੁਝਾਈ ॥ ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥ ਜੋ ਕਿਛੁ ਹੋਆ ਸਭੁ ਕਿਛੁ
ਤੁਝ ਤੇ ਤੇਰੀ ਸਭ ਅਸਨਾਈ ॥ ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥ ਕਿਆ ਹਉ
ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥ ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥ ਏਤੇ
ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥ ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥
੪॥੧॥ ਬਿਲਾਵਲੁ ਮਹਲਾ ੧ ॥ ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ
ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥੧॥ ਮਨੁ ਬੇਧਿਆ ਦਇਆਲ ਸੇਤੀ ਮੇਰੀ ਮਾਈ ॥ ਕਉਣੁ ਜਾਣੈ
ਪੀਰ ਪਰਾਈ ॥ ਹਮ ਨਾਹੀ ਚਿੰਤ ਪਰਾਈ ॥੧॥ ਰਹਾਉ ॥ ਅਗਮ ਅਗੋਚਰ ਅਲਖ ਅਪਾਰਾ ਚਿੰਤਾ ਕਰਹੁ ਹਮਾਰੀ
॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਘਟਿ ਘਟਿ ਜੋਤਿ ਤੁਮ੍ਹ੍ਹਾਰੀ ॥੨॥ ਸਿਖ ਮਤਿ ਸਭ ਬੁਧਿ ਤੁਮ੍ਹ੍ਹਾਰੀ ਮੰਦਿਰ
ਛਾਵਾ ਤੇਰੇ ॥ ਤੁਝ ਬਿਨੁ ਅਵਰੁ ਨ ਜਾਣਾ ਮੇਰੇ ਸਾਹਿਬਾ ਗੁਣ ਗਾਵਾ ਨਿਤ ਤੇਰੇ ॥੩॥ ਜੀਅ ਜੰਤ ਸਭਿ ਸਰਣਿ
ਤੁਮ੍ਹ੍ਹਾਰੀ ਸਰਬ ਚਿੰਤ ਤੁਧੁ ਪਾਸੇ ॥ ਜੋ ਤੁਧੁ ਭਾਵੈ ਸੋਈ ਚੰਗਾ ਇਕ ਨਾਨਕ ਕੀ ਅਰਦਾਸੇ ॥੪॥੨॥ ਬਿਲਾਵਲੁ
ਮਹਲਾ ੧ ॥ ਆਪੇ ਸਬਦੁ ਆਪੇ ਨੀਸਾਨੁ ॥ ਆਪੇ ਸੁਰਤਾ ਆਪੇ ਜਾਨੁ ॥ ਆਪੇ ਕਰਿ ਕਰਿ ਵੇਖੈ ਤਾਣੁ ॥ ਤੂ ਦਾਤਾ
|