![]() |
![]() |
![]() |
![]() |
Page 799 ਜਨਾ ॥੧॥ ਜਪਿ ਮਨ ਰਾਮ ਨਾਮੁ ਰਸਨਾ ॥ ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥ ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥ ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥ ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥ ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥ ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥ ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥ ਬਿਲਾਵਲੁ ਮਹਲਾ ੪ ॥ ਹਮ ਮੂਰਖ ਮੁਗਧ ਅਗਿਆਨ ਮਤੀ ਸਰਣਾਗਤਿ ਪੁਰਖ ਅਜਨਮਾ ॥ ਕਰਿ ਕਿਰਪਾ ਰਖਿ ਲੇਵਹੁ ਮੇਰੇ ਠਾਕੁਰ ਹਮ ਪਾਥਰ ਹੀਨ ਅਕਰਮਾ ॥੧॥ ਮੇਰੇ ਮਨ ਭਜੁ ਰਾਮ ਨਾਮੈ ਰਾਮਾ ॥ ਗੁਰਮਤਿ ਹਰਿ ਰਸੁ ਪਾਈਐ ਹੋਰਿ ਤਿਆਗਹੁ ਨਿਹਫਲ ਕਾਮਾ ॥੧॥ ਰਹਾਉ ॥ ਹਰਿ ਜਨ ਸੇਵਕ ਸੇ ਹਰਿ ਤਾਰੇ ਹਮ ਨਿਰਗੁਨ ਰਾਖੁ ਉਪਮਾ ॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਠਾਕੁਰ ਹਰਿ ਜਪੀਐ ਵਡੇ ਕਰੰਮਾ ॥੨॥ ਨਾਮਹੀਨ ਧ੍ਰਿਗੁ ਜੀਵਤੇ ਤਿਨ ਵਡ ਦੂਖ ਸਹੰਮਾ ॥ ਓਇ ਫਿਰਿ ਫਿਰਿ ਜੋਨਿ ਭਵਾਈਅਹਿ ਮੰਦਭਾਗੀ ਮੂੜ ਅਕਰਮਾ ॥੩॥ ਹਰਿ ਜਨ ਨਾਮੁ ਅਧਾਰੁ ਹੈ ਧੁਰਿ ਪੂਰਬਿ ਲਿਖੇ ਵਡ ਕਰਮਾ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਜਨ ਨਾਨਕ ਸਫਲੁ ਜਨੰਮਾ ॥੪॥੨॥ ਬਿਲਾਵਲੁ ਮਹਲਾ ੪ ॥ ਹਮਰਾ ਚਿਤੁ ਲੁਭਤ ਮੋਹਿ ਬਿਖਿਆ ਬਹੁ ਦੁਰਮਤਿ ਮੈਲੁ ਭਰਾ ॥ ਤੁਮ੍ਹ੍ਹਰੀ ਸੇਵਾ ਕਰਿ ਨ ਸਕਹ ਪ੍ਰਭ ਹਮ ਕਿਉ ਕਰਿ ਮੁਗਧ ਤਰਾ ॥੧॥ ਮੇਰੇ ਮਨ ਜਪਿ ਨਰਹਰ ਨਾਮੁ ਨਰਹਰਾ ॥ ਜਨ ਊਪਰਿ ਕਿਰਪਾ ਪ੍ਰਭਿ ਧਾਰੀ ਮਿਲਿ ਸਤਿਗੁਰ ਪਾਰਿ ਪਰਾ ॥੧॥ ਰਹਾਉ ॥ ਹਮਰੇ ਪਿਤਾ ਠਾਕੁਰ ਪ੍ਰਭ ਸੁਆਮੀ ਹਰਿ ਦੇਹੁ ਮਤੀ ਜਸੁ ਕਰਾ ॥ ਤੁਮ੍ਹ੍ਹਰੈ ਸੰਗਿ ਲਗੇ ਸੇ ਉਧਰੇ ਜਿਉ ਸੰਗਿ ਕਾਸਟ ਲੋਹ ਤਰਾ ॥੨॥ ਸਾਕਤ ਨਰ ਹੋਛੀ ਮਤਿ ਮਧਿਮ ਜਿਨ੍ਹ੍ਹ ਹਰਿ ਹਰਿ ਸੇਵ ਨ ਕਰਾ ॥ ਤੇ ਨਰ ਭਾਗਹੀਨ ਦੁਹਚਾਰੀ ਓਇ ਜਨਮਿ ਮੁਏ ਫਿਰਿ ਮਰਾ ॥੩॥ ਜਿਨ ਕਉ ਤੁਮ੍ਹ੍ਹ ਹਰਿ ਮੇਲਹੁ ਸੁਆਮੀ ਤੇ ਨ੍ਹ੍ਹਾਏ ਸੰਤੋਖ ਗੁਰ ਸਰਾ ॥ ਦੁਰਮਤਿ ਮੈਲੁ ਗਈ ਹਰਿ ਭਜਿਆ ਜਨ ਨਾਨਕ ਪਾਰਿ ਪਰਾ ॥੪॥੩॥ ਬਿਲਾਵਲੁ ਮਹਲਾ ੪ ॥ ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥ ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥ ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥ ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ |