Page 803

ਕਾਈ ਸਾਧਾ ਦਾਸੀ ਥੀਓ ॥ ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥ ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ ॥ ਚੰਚਲਿ ਸੰਗਿ ਨ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ ॥ ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਨ ਪਾਇਆ ॥ ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥ ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ ॥ ਤਹ ਦੂਖ ਨ ਭੂਖ ਨ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ ॥ ਤਹ ਜਨਮ ਨ ਮਰਣੁ ਨ ਆਵਣ ਜਾਣਾ ਨਿਹਚਲੁ ਸਰਣੀ ਪਾਈਐ ॥ ਪ੍ਰੇਮ ਬਿਛੋਹੁ ਨ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥ ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ ॥ ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ ॥ ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ ॥ ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਨ ਜਾਏ ॥੪॥੨॥੫॥

ਰਾਗੁ ਬਿਲਾਵਲੁ ਮਹਲਾ ੫ ਘਰੁ ੪   ੴ ਸਤਿਗੁਰ ਪ੍ਰਸਾਦਿ ॥

ਏਕ ਰੂਪ ਸਗਲੋ ਪਾਸਾਰਾ ॥ ਆਪੇ ਬਨਜੁ ਆਪਿ ਬਿਉਹਾਰਾ ॥੧॥ ਐਸੋ ਗਿਆਨੁ ਬਿਰਲੋ ਈ ਪਾਏ ॥ ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ ॥ ਅਨਿਕ ਰੰਗ ਨਿਰਗੁਨ ਇਕ ਰੰਗਾ ॥ ਆਪੇ ਜਲੁ ਆਪ ਹੀ ਤਰੰਗਾ ॥੨॥ ਆਪ ਹੀ ਮੰਦਰੁ ਆਪਹਿ ਸੇਵਾ ॥ ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥ ਆਪਹਿ ਜੋਗ ਆਪ ਹੀ ਜੁਗਤਾ ॥ ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥ ਬਿਲਾਵਲੁ ਮਹਲਾ ੫ ॥ ਆਪਿ ਉਪਾਵਨ ਆਪਿ ਸਧਰਨਾ ॥ ਆਪਿ ਕਰਾਵਨ ਦੋਸੁ ਨ ਲੈਨਾ ॥੧॥ ਆਪਨ ਬਚਨੁ ਆਪ ਹੀ ਕਰਨਾ ॥ ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ ॥ ਆਪ ਹੀ ਮਸਟਿ ਆਪ ਹੀ ਬੁਲਨਾ ॥ ਆਪ ਹੀ ਅਛਲੁ ਨ ਜਾਈ ਛਲਨਾ ॥੨॥ ਆਪ ਹੀ ਗੁਪਤ ਆਪਿ ਪਰਗਟਨਾ ॥ ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥ ਆਪੇ ਅਵਿਗਤੁ ਆਪ ਸੰਗਿ ਰਚਨਾ ॥ ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥ ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ