Page 804

ਗੁਰ ਚਰਨ ਪਿਆਰੇ ॥੧॥ ਰਹਾਉ ॥ ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ ਬਿਲਾਵਲੁ ਮਹਲਾ ੫ ॥ ਤਨੁ ਮਨੁ ਧਨੁ ਅਰਪਉ ਸਭੁ ਅਪਨਾ ॥ ਕਵਨ ਸੁ ਮਤਿ ਜਿਤੁ ਹਰਿ ਹਰਿ ਜਪਨਾ ॥੧॥ ਕਰਿ ਆਸਾ ਆਇਓ ਪ੍ਰਭ ਮਾਗਨਿ ॥ ਤੁਮ੍ਹ੍ਹ ਪੇਖਤ ਸੋਭਾ ਮੇਰੈ ਆਗਨਿ ॥੧॥ ਰਹਾਉ ॥ ਅਨਿਕ ਜੁਗਤਿ ਕਰਿ ਬਹੁਤੁ ਬੀਚਾਰਉ ॥ ਸਾਧਸੰਗਿ ਇਸੁ ਮਨਹਿ ਉਧਾਰਉ ॥੨॥ ਮਤਿ ਬੁਧਿ ਸੁਰਤਿ ਨਾਹੀ ਚਤੁਰਾਈ ॥ ਤਾ ਮਿਲੀਐ ਜਾ ਲਏ ਮਿਲਾਈ ॥੩॥ ਨੈਨ ਸੰਤੋਖੇ ਪ੍ਰਭ ਦਰਸਨੁ ਪਾਇਆ ॥ ਕਹੁ ਨਾਨਕ ਸਫਲੁ ਸੋ ਆਇਆ ॥੪॥੪॥੯॥ ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ ॥ ਤਿਖਾ ਭੂਖ ਬਹੁ ਤਪਤਿ ਵਿਆਪਿਆ ॥ ਸੀਤਲ ਭਏ ਹਰਿ ਹਰਿ ਜਸੁ ਜਾਪਿਆ ॥੨॥ ਕੋਟਿ ਜਤਨ ਸੰਤੋਖੁ ਨ ਪਾਇਆ ॥ ਮਨੁ ਤ੍ਰਿਪਤਾਨਾ ਹਰਿ ਗੁਣ ਗਾਇਆ ॥੩॥ ਦੇਹੁ ਭਗਤਿ ਪ੍ਰਭ ਅੰਤਰਜਾਮੀ ॥ ਨਾਨਕ ਕੀ ਬੇਨੰਤੀ ਸੁਆਮੀ ॥੪॥੫॥੧੦॥ ਬਿਲਾਵਲੁ ਮਹਲਾ ੫ ॥ ਗੁਰੁ ਪੂਰਾ ਵਡਭਾਗੀ ਪਾਈਐ ॥ ਮਿਲਿ ਸਾਧੂ ਹਰਿ ਨਾਮੁ ਧਿਆਈਐ ॥੧॥ ਪਾਰਬ੍ਰਹਮ ਪ੍ਰਭ ਤੇਰੀ ਸਰਨਾ ॥ ਕਿਲਬਿਖ ਕਾਟੈ ਭਜੁ ਗੁਰ ਕੇ ਚਰਨਾ ॥੧॥ ਰਹਾਉ ॥ ਅਵਰਿ ਕਰਮ ਸਭਿ ਲੋਕਾਚਾਰ ॥ ਮਿਲਿ ਸਾਧੂ ਸੰਗਿ ਹੋਇ ਉਧਾਰ ॥੨॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਜਪੀਐ ਨਾਮੁ ਜਿਤੁ ਪਾਰਿ ਉਤਾਰੇ ॥੩॥ ਜਨ ਨਾਨਕ ਕਉ ਪ੍ਰਭ ਕਿਰਪਾ ਕਰੀਐ ॥ ਸਾਧੂ ਧੂਰਿ ਮਿਲੈ ਨਿਸਤਰੀਐ ॥੪॥੬॥੧੧॥ ਬਿਲਾਵਲੁ ਮਹਲਾ ੫ ॥ ਗੁਰ ਕਾ ਸਬਦੁ ਰਿਦੇ ਮਹਿ ਚੀਨਾ ॥ ਸਗਲ ਮਨੋਰਥ ਪੂਰਨ ਆਸੀਨਾ ॥੧॥ ਸੰਤ ਜਨਾ ਕਾ ਮੁਖੁ ਊਜਲੁ ਕੀਨਾ ॥ ਕਰਿ ਕਿਰਪਾ ਅਪੁਨਾ ਨਾਮੁ ਦੀਨਾ ॥੧॥ ਰਹਾਉ ॥ ਅੰਧ ਕੂਪ ਤੇ ਕਰੁ ਗਹਿ ਲੀਨਾ ॥ ਜੈ ਜੈ ਕਾਰੁ ਜਗਤਿ ਪ੍ਰਗਟੀਨਾ ॥੨॥ ਨੀਚਾ ਤੇ ਊਚ ਊਨ ਪੂਰੀਨਾ ॥ ਅੰਮ੍ਰਿਤ ਨਾਮੁ ਮਹਾ ਰਸੁ ਲੀਨਾ ॥੩॥ ਮਨ ਤਨ ਨਿਰਮਲ ਪਾਪ ਜਲਿ ਖੀਨਾ ॥ ਕਹੁ ਨਾਨਕ ਪ੍ਰਭ ਭਏ ਪ੍ਰਸੀਨਾ ॥੪॥੭॥੧੨॥ ਬਿਲਾਵਲੁ ਮਹਲਾ ੫ ॥ ਸਗਲ ਮਨੋਰਥ ਪਾਈਅਹਿ ਮੀਤਾ ॥