![]() |
![]() |
![]() |
![]() |
Page 807 ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ ॥ ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ ॥ ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥ ਬਿਲਾਵਲੁ ਮਹਲਾ ੫ ॥ ਜਿਸੁ ਊਪਰਿ ਹੋਵਤ ਦਇਆਲੁ ॥ ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ ॥ ਸਾਧਸੰਗਿ ਭਜੀਐ ਗੋਪਾਲੁ ॥ ਗੁਨ ਗਾਵਤ ਤੂਟੈ ਜਮ ਜਾਲੁ ॥੧॥ ਆਪੇ ਸਤਿਗੁਰੁ ਆਪੇ ਪ੍ਰਤਿਪਾਲ ॥ ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥ ਬਿਲਾਵਲੁ ਮਹਲਾ ੫ ॥ ਮਨ ਮਹਿ ਸਿੰਚਹੁ ਹਰਿ ਹਰਿ ਨਾਮ ॥ ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥ ਐਸੀ ਪ੍ਰੀਤਿ ਕਰਹੁ ਮਨ ਮੇਰੇ ॥ ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ ॥ ਕਹੁ ਨਾਨਕ ਜਾ ਕੇ ਨਿਰਮਲ ਭਾਗ ॥ ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥ ਬਿਲਾਵਲੁ ਮਹਲਾ ੫ ॥ ਰੋਗੁ ਗਇਆ ਪ੍ਰਭਿ ਆਪਿ ਗਵਾਇਆ ॥ ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ ॥ ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ ॥ ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥ ਨਾਨਕ ਗੁਰ ਪੂਰੇ ਸਰਨਾਈ ॥ ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥ ਬਿਲਾਵਲੁ ਮਹਲਾ ੫ ॥ ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ॥ ਰਹਾਉ ॥ ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥ ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥ ਬਿਲਾਵਲੁ ਮਹਲਾ ੫ ॥ ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ ॥ ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ॥ ਰਹਾਉ ॥ ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ ॥ ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥ ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥ ਬਿਲਾਵਲੁ ਮਹਲਾ ੫ ॥ ਕਾਹੂ ਸੰਗਿ ਨ ਚਾਲਹੀ ਮਾਇਆ ਜੰਜਾਲ ॥ ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ॥ ਰਹਾਉ ॥ ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ ॥ ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥ ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ ॥ ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥ ਬਿਲਾਵਲੁ ਮਹਲਾ ੫ ॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ |