![]() |
![]() |
![]() |
![]() |
Page 811 ਕਿਰਪਾਲ ॥੧॥ ਰਹਾਉ ॥ ਜਗਤ ਉਧਾਰਨ ਸਾਧ ਪ੍ਰਭ ਤਿਨ੍ਹ੍ਹ ਲਾਗਹੁ ਪਾਲ ॥ ਮੋ ਕਉ ਦੀਜੈ ਦਾਨੁ ਪ੍ਰਭ ਸੰਤਨ ਪਗ ਰਾਲ ॥੨॥ ਉਕਤਿ ਸਿਆਨਪ ਕਛੁ ਨਹੀ ਨਾਹੀ ਕਛੁ ਘਾਲ ॥ ਭ੍ਰਮ ਭੈ ਰਾਖਹੁ ਮੋਹ ਤੇ ਕਾਟਹੁ ਜਮ ਜਾਲ ॥੩॥ ਬਿਨਉ ਕਰਉ ਕਰੁਣਾਪਤੇ ਪਿਤਾ ਪ੍ਰਤਿਪਾਲ ॥ ਗੁਣ ਗਾਵਉ ਤੇਰੇ ਸਾਧਸੰਗਿ ਨਾਨਕ ਸੁਖ ਸਾਲ ॥੪॥੧੧॥ ੪੧॥ ਬਿਲਾਵਲੁ ਮਹਲਾ ੫ ॥ ਕੀਤਾ ਲੋੜਹਿ ਸੋ ਕਰਹਿ ਤੁਝ ਬਿਨੁ ਕਛੁ ਨਾਹਿ ॥ ਪਰਤਾਪੁ ਤੁਮ੍ਹ੍ਹਾਰਾ ਦੇਖਿ ਕੈ ਜਮਦੂਤ ਛਡਿ ਜਾਹਿ ॥੧॥ ਤੁਮ੍ਹ੍ਹਰੀ ਕ੍ਰਿਪਾ ਤੇ ਛੂਟੀਐ ਬਿਨਸੈ ਅਹੰਮੇਵ ॥ ਸਰਬ ਕਲਾ ਸਮਰਥ ਪ੍ਰਭ ਪੂਰੇ ਗੁਰਦੇਵ ॥੧॥ ਰਹਾਉ ॥ ਖੋਜਤ ਖੋਜਤ ਖੋਜਿਆ ਨਾਮੈ ਬਿਨੁ ਕੂਰੁ ॥ ਜੀਵਨ ਸੁਖੁ ਸਭੁ ਸਾਧਸੰਗਿ ਪ੍ਰਭ ਮਨਸਾ ਪੂਰੁ ॥੨॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਹਿ ਸਿਆਨਪ ਸਭ ਜਾਲੀ ॥ ਜਤ ਕਤ ਤੁਮ੍ਹ੍ਹ ਭਰਪੂਰ ਹਹੁ ਮੇਰੇ ਦੀਨ ਦਇਆਲੀ ॥੩॥ ਸਭੁ ਕਿਛੁ ਤੁਮ ਤੇ ਮਾਗਨਾ ਵਡਭਾਗੀ ਪਾਏ ॥ ਨਾਨਕ ਕੀ ਅਰਦਾਸਿ ਪ੍ਰਭ ਜੀਵਾ ਗੁਨ ਗਾਏ ॥੪॥੧੨॥੪੨॥ ਬਿਲਾਵਲੁ ਮਹਲਾ ੫ ॥ ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥ ਬਿਲਾਵਲੁ ਮਹਲਾ ੫ ॥ ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥ ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥ ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥ ਮਾਇਆਧਾਰੀ ਛਤ੍ਰਪਤਿ ਤਿਨ੍ਹ੍ਹ ਛੋਡਉ ਤਿਆਗਿ ॥੧॥ ਰਹਾਉ ॥ ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥ ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥ ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥ ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥ ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥ ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥ ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥ ਦਰਸਨੁ ਭੇਟਤ ਸਾਧ ਕਾ ਨਾਨਕ |